‘ਆਪ’ ਨੇ ਵਿਰੋਧੀ ਪਾਰਟੀਆਂ ਨੂੰ ਪਛਾੜਦਿਆਂ ਇੱਕ ਵੱਡੀ ਲੀਡ ਕੀਤੀ ਹਾਸਲ
ਚੰਡੀਗੜ੍ਹ: ਪੰਜਾਬ ਦੀਆਂ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਗ੍ਰਾਮ ਪੰਚਾਇਤਾਂ ਦੇ ਚੋਣ ਨਤੀਜੇ ਅੱਜ ਐਲਾਨੇ ਜਾਣੇ ਹਨ। ਪੰਜਾਬ ਭਰ ਦੇ 115 ਗਿਣਤੀ ਕੇਂਦਰਾਂ ‘ਤੇ ਸਵੇਰੇ 8:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਰੁਝਾਨਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਵਿਰੋਧੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਪਛਾੜਦਿਆਂ ਇੱਕ ਵੱਡੀ ਅਤੇ ਇਤਿਹਾਸਕ ਲੀਡ ਹਾਸਲ ਕੀਤੀ ਹੈ।ਸਵੇਰੇ ਕਰੀਬ 11:20 ਵਜੇ ਤੱਕ ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਕ, ਕੁੱਲ 1977 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ 203 ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰੀ 77 ਸੀਟਾਂ ਨਾਲ ਦੂਜੇ ਸਥਾਨ ‘ਤੇ ਅਤੇ ਅਕਾਲੀ ਦਲ 66 ਸੀਟਾਂ ‘ਤੇ ਤੀਜੇ ਸਥਾਨ ‘ਤੇ ਚੱਲ ਰਹੀ ਹੈ । ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ 11 ਸੀਟਾਂ ਤੇ ਸਿਮਟ ਕੇ ਰਹਿ ਗਈ ਹੈ ।
SikhDiary