ਪੰਜਾਬ ਤੇ ਚੰਡੀਗੜ੍ਹ ‘ਚ ਦੋ ਦਿਨਾਂ ਲਈ ਗਰਜ ਬਿਜਲੀ ,ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਾਰੀ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਵੱਡਾ ਬਦਲਾਅ ਆਇਆ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ 8.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 12.4 ਡਿਗਰੀ ਘੱਟ ਹੈ।ਬੀਤੇ ਦਿਨ , ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਦੋ ਦਿਨਾਂ (31 ਮਈ ਅਤੇ 1 ਜੂਨ) ਲਈ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਵਿੱਚ ਗਰਜ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਪਟਿਆਲਾ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੌਰਾਨ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਵਿਭਾਗ ਦਾ ਅਨੁਮਾਨ ਹੈ ਕਿ 4 ਜੂਨ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਨਾਲ ਲੂ ਤੋਂ ਰਾਹਤ ਮਿਲੇਗੀ।
SikhDiary