ਈ.ਡੀ ਦਫ਼ਤਰ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ
ਜਲੰਧਰ: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਅੱਜ , ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦਫ਼ਤਰ ਪਹੁੰਚੇ। ਸੂਤਰਾਂ ਅਨੁਸਾਰ ,ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਈ.ਡੀ. ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਪੁੱਛ-ਗਿੱਛ ਕੀਤੀ ਜਾਵੇਗੀ । ਦੱਸਿਆ ਜਾ ਰਿਹਾ ਹੈ ਕਿ ਈ.ਡੀ ਨੇ ਹਾਲ ਹੀ ਵਿੱਚ ਅਰੋੜਾ ਨੂੰ 2 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉਹ ਅੱਜ ਦਫ਼ਤਰ ਪਹੁੰਚੇ ਹਨ।ਕੀ ਹੈ ਮਾਮਲਾ ? ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਮਨ ਅਰੋੜਾ ਖ਼ਿਲਾਫ਼ ਦਾਇਰ ਕੀਤੀ ਗਈ ਐਫ.ਆਈ.ਆਰ. ਅਤੇ ਚਾਰਜਸ਼ੀਟ ਦੇ ਆਧਾਰ ‘ਤੇ ਈ.ਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਆਪਣੀ ਚਾਰਜਸ਼ੀਟ ਵਿੱਚ ਵਿਧਾਇਕ ‘ਤੇ ਜਲੰਧਰ ਦੇ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਤੋਂ ਕਥਿਤ ਤੌਰ ‘ਤੇ ਪੈਸੇ ਵਸੂਲਣ ਦਾ ਦੋਸ਼ ਲਗਾਇਆ ਹੈ। ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ, ਈ.ਡੀ ਹੁਣ ਮਾਮਲੇ ਦੇ ਵਿੱਤੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਬਿੰਦੂਆਂ ‘ਤੇ ਰਮਨ ਅਰੋੜਾ ਤੋਂ ਪੁੱਛਗਿੱਛ ਕਰਨ ਦੀ ਉਮੀਦ ਹੈ। ਜਾਂਚ ਇਸ ਵੇਲੇ ਜਾਰੀ ਹੈ ਅਤੇ ਈ.ਡੀ ਦੀ ਪੁੱਛਗਿੱਛ ਤੋਂ ਬਾਅਦ ਹੀ ਭਵਿੱਖ ਦੀ ਕਾਰਵਾਈ ਸਪੱਸ਼ਟ ਹੋਵੇਗੀ।
SikhDiary