ਕਾਦੀਆਂ ‘ਚ ਹੋ ਰਹੀਆਂ ਚੋਣਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਬੂਥਾਂ ‘ਤੇ ਪਹੁੰਚੇ ਪ੍ਰਤਾਪ ਸਿੰਘ ਬਾਜਵਾ
ਗੁਰਦਾਸਪੁਰ: ਪੰਜਾਬ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਾਦੀਆਂ ‘ਚ ਹੋ ਰਹੀਆਂ ਚੋਣਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਬੂਥਾਂ ‘ਤੇ ਪਹੁੰਚੇ। ਉਨ੍ਹਾਂ ਕਾਦੀਆਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਵੋਟ ਪਾਈ ਅਤੇ ਜਿੱਤ ਦਾ ਦਾਅਵਾ ਕੀਤਾ। ਇਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਦੇ ਧੰਨਵਾਦੀ ਹਾਂ ਜਿਸ ਨੇ ਈ.ਵੀ.ਐਮ ਦੀ ਵਰਤੋਂ ਕਰਕੇ ਚੋਣਾਂ ਕਰਵਾਈਆਂ ਅਤੇ ਉਸੇ ਸਮੇਂ ਹੀ ਗਿਣਤੀ ਦੇ ਹੁਕਮ ਦਿੱਤੇ, ਜਿਸ ਤੋਂ ਬਾਅਦ ਅੱਜ ਸ਼ਾਮ ਤੱਕ ਚੋਣ ਨਤੀਜੇ ਐਲਾਨ ਦਿੱਤੇ ਜਾਣਗੇ।ਪ੍ਰਤਾਪ ਬਾਜਵਾ ਨੇ ਕਿਹਾ ਕਿ ਭਾਵੇਂ ਇਹ ਚੋਣਾਂ ਛੋਟੀਆਂ ਹੋਣ ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਇਸ ਦਾ ਕੁਝ ਅਸਰ ਜ਼ਰੂਰ ਪਵੇਗਾ। ਦੂਜੇ ਪਾਸੇ ਬੀਤੇ ਦਿਨ ਹੋਏ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਵਿੱਚ ਅਰਵਿੰਦ ਕੇਜਰੀਵਾਲ ਦੀ ਗੱਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਬੀ.ਜੇ.ਪੀ. ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਮੋਦੀ ਸਾਹਿਬ ਜੋ ਵੀ ਚਾਹੁੰਦੇ ਹਨ, ਉਹ ਚੋਣ ਕਮਿਸ਼ਨ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਭਾਜਪਾ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਚੋਣਾਂ ਨਵੰਬਰ ‘ਚ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ‘ਆਪ’ ਵੱਲੋਂ ਫਿਰ ਤੋਂ ਮੁੱਖ ਮੰਤਰੀ ਦਾ ਚਿਹਰਾ ਬਣਾਉਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਆਪਣੇ ਮੁੱਖ ਮੰਤਰੀ ਨੂੰ ਨਸ਼ਾ ਮੁਕਤ ਨਹੀਂ ਕਰ ਸਕੇ ਤਾਂ ਬਾਕੀਆਂ ਨੂੰ ਇਹ ਕੀ ਕਰਨਗੇ ।
SikhDiary