22 ਸਾਲਾ ਕਬੱਡੀ ਖਿਡਾਰੀ ਦੀ ਨਹਿਰ ‘ਚ ਨਹਾਉਂਦੇ ਸਮੇਂ ਡੁੱਬਣ ਕਾਰਨ ਹੋਈ ਮੌਤ
ਮਾਛੀਵਾੜਾ ਸਾਹਿਬ: ਪਿੰਡ ਤੱਖਰਾਂ ਦੇ ਰਹਿਣ ਵਾਲੇ 22 ਸਾਲਾ ਕਬੱਡੀ ਖਿਡਾਰੀ ਪ੍ਰਦੀਪ ਸਿੰਘ ਔਜਲਾ ਦੀ ਸਰਹਿੰਦ ਨਹਿਰ ‘ਚ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੁਨੀਆ ਨੇੜੇ ਵਗਦੀ ਸਰਹਿੰਦ ਨਹਿਰ ਵਿੱਚ ਨਹਾਉਣ ਗਏ ਸਨ। ਨਹਾਉਂਦੇ ਸਮੇਂ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਏ। ਉਨ੍ਹਾਂ ਦੇ ਦੋਸਤਾਂ ਨੇ ਆਪਣੀ ਜਾਨ ਖਤਰੇ ਵਿਚ ਪਾ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਪਾਣੀ ਦੇ ਤੇਜ਼ ਵਹਾਅ ਦੇ ਕਾਰਨ ਉਹ ਉਨ੍ਹਾਂ ਨੂੰ ਬਚਾ ਨਹੀਂ ਸਕੇ।ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਪ੍ਰਦੀਪ ਦੀ ਭਾਲ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
SikhDiary