ਭਾਜਪਾ ਦੇ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਲੁਧਿਆਣਾ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਖੰਨਾ ਵਿਧਾਨ ਸਭਾ ਸੀਟ ਲਈ ਪਹਿਲਾਂ ਭਾਜਪਾ ਦੀ ਟਿਕਟ ‘ਤੇ ਚੋਣ ਲੜੀ ਸੀ।ਗੁਰਪ੍ਰੀਤ ਸਿੰਘ ਭੱਟੀ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਕਿ ਮੌਜੂਦਾ ਹਾਲਾਤਾਂ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ, ਉਹ ਭਾਰਤੀ ਜਨਤਾ ਪਾਰਟੀ ਨਾਲ ਆਪਣਾ ਰਾਜਨੀਤਿਕ ਸਫ਼ਰ ਜਾਰੀ ਰੱਖਣ ਵਿੱਚ ਅਸਮਰੱਥ ਮਹਿਸੂਸ ਕਰਦੇ ਹਨ।ਨਤੀਜੇ ਵਜੋਂ, ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੀਆਂ ਪਾਰਟੀ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ, ਸਾਰੇ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਮਿਲੇ ਸਮਰਥਨ ਦੇ ਲਈ ਧੰਨਵਾਦ ਵੀ ਕੀਤਾ ਹੈ ।
SikhDiary