ਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਆਈ ਭਾਰੀ ਗਿਰਾਵਟ
ਪੰਜਾਬ : ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਦੇ ਲਈ ਰਾਹਤ ਭਰੀ ਖ਼ਬਰ ਹੈ । ਅੱਜ ਯਾਨੀ ਬੁੱਧਵਾਰ ਨੂੰ ਸਰਾਫਾ ਬਾਜ਼ਾਰ ‘ਚ ਦੋਵਾਂ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ।ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਡਿੱਗ ਕੇ 1,48,000 ਰੁਪਏ ਰਹਿ ਗਈ, ਜਦੋਂ ਕਿ ਬੀਤੇ ਦਿਨ ਇਸ ਦੀ ਕੀਮਤ 1,49,500 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ 1,37,640 ਰੁਪਏ ਸਸਤਾ ਹੋ ਗਿਆ, ਜੋ ਇਕ ਦਿਨ ਪਹਿਲਾਂ 1,39,040 ਰੁਪਏ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ। ਅੱਜ ਚਾਂਦੀ ਦੀ ਕੀਮਤ 2,32,600 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ , ਜਦੋਂ ਕਿ ਬੀਤੇ ਦਿਨ ਇਹ 2,35,800 ਰੁਪਏ ਪ੍ਰਤੀ ਕਿਲੋਗ੍ਰਾਮ ਸੀ।ਦੂਜੇ ਪਾਸੇ ੰਛਯ ‘ਤੇ ਸੋਨੇ ਦੀ ਕੀਮਤ 2129 ਰੁਪਏ ਡਿੱਗ ਕੇ 1,44,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਜਦੋਂ ਕਿ ਚਾਂਦੀ 3015 ਰੁਪਏ ਦੀ ਗਿਰਾਵਟ ਨਾਲ 2,22,819 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ।
SikhDiary