ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਤੇ ਜੂਨੀਅਰ ਆਡੀਟਰ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ: ਵਿਜੀਲੈਂਸ ਬਿਊਰੋ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਭੋਗਪੁਰ (ਜ਼ਿਲ੍ਹਾ ਜਲੰਧਰ) ਵਿਚ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਦਫਤਰ ਵਿਚ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਚਾਰਜ ਲੈਂਦਿਆਂ ਗ੍ਰਿਫ਼ਤਾਰ ਕੀਤਾ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਸੰਗਰੂਰ ਦੀ ਸੁਨਾਮ ਤਹਿਸੀਲ ਚੀਮਾ ਮੰਡੀ ਦੇ ਵਸਨੀਕ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਫਸਲੀ ਸਾਲ 2025-26 ਲਈ ਕਸਟਮ ਮਿ ਲੰਿਗ ਲਈ ਅਲਾਟ ਕੀਤੇ ਝੋਨੇ ਦੀ ਸਟੋਰੇਜ ਦਾ ਕੰਮ ਪੂਰਾ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਉਸ ਨੇ ਆਪਣੀ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਭੋਗਪੁਰ ਵਿਖੇ ਤਾਇਨਾਤ ਏ.ਐਫ.ਐਸ.ਓ. ਗੁਰਵਿੰਦਰ ਸਿੰਘ ਦੇ ਨਾਂ ‘ਤੇ 20 ਹਜ਼ਾਰ ਰੁਪਏ ਦੂਜੀ ਕਿਸ਼ਤ ਵਜੋਂ ਲਏ ਗਏ ਸਨ।ਉਨ੍ਹਾਂ ਦੱਸਿਆ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ ਨੇ ਸ਼ਿਕਾਇਤਕਰਤਾ ਦੇ ਸਿਲੋ ਵਿੱਚ ਝੋਨਾ ਸਟੋਰ ਕਰਨ ਦੀ ਪ੍ਰਕਿ ਰਿਆ ਪੂਰੀ ਕਰਨ ਬਦਲੇ ਆਪਣੇ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ ’ਤੇ 50,000 ਰੁਪਏ ਦੀ ਰਿਸ਼ਵਤ ਵੀ ਲਈ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈ ਗਈ ਵੀਡੀਓ ਰਿਕਾਰਡਿੰਗ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਪੁਸ਼ਟੀ ਹੋ ​​ਚੁੱਕੀ ਹੈ।ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਜਲੰਧਰ ਵਿੱਚ ਕੇਸ ਦਰਜ ਕਰ ਲਿਆ ਹੈ। ਜਾਂਚ ਦੌਰਾਨ ਹੋਰ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।