ਪੰਚਕੂਲਾ ਤੇ ਚੰਡੀਗੜ੍ਹ ’ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਚੰਡੀਗੜ੍ਹ : ਹਰਿਆਣਾ ਦੇ ਪੰਚਕੂਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਭੂਚਾਲ ਆਉਣ ਦੇ ਬਾਅਦ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।ਚੰਡੀਗੜ੍ਹ-ਪੰਚਕੂਲਾ ਵਿੱਚ ਭੂਚਾਲ: ਬੀਤੀ ਸ਼ਾਮ ਨੂੰ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਦੇ ਨਾਲ-ਨਾਲ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਧਰਤੀ ਹਿੱਲੀ ਸੀ ਅਤੇ ਕਈ ਇਲਾਕਿਆਂ ਵਿੱਚ ਲੋਕ ਘਬਰਾਹਟ ਵਿੱਚ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ। ਫਿਲਹਾਲ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ, ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।ਅਫਗਾਨਿਸਤਾਨ ਸੀ ਭੂਚਾਲ ਦਾ ਕੇਂਦਰ : ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਭੂਚਾਲ ਸ਼ਾਮ 7:04 ਵਜੇ ਆਇਆ ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ। ਜ਼ਮੀਨ ਤੋਂ 215 ਕਿਲੋਮੀਟਰ ਦੀ ਡੂੰਘਾਈ ‘ਚ ਇਹ ਭੂਚਾਲ ਆਇਆ ਸੀ ਅਤੇ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 74 ਕਿਲੋਮੀਟਰ ਦੂਰ ਇਸ ਦਾ ਕੇਂਦਰ ਸੀ। ਦਿੱਲੀ ਦੇ ਨਾਲ ਲੱਗਦੇ ਐਨਸੀਆਰ ਦੇ ਇਲਾਕਿਆਂ ਵਿੱਚ ਵੀ ਇਸ ਭੂਚਾਲ ਦਾ ਅਸਰ ਮਹਿਸੂਸ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਗੁਰਦਾਸਪੁਰ ਅਤੇ ਮੋਹਾਲੀ ਵਿੱਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ।