ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਲਗਾਤਾਰ ਮੀਂਹ ਨੇ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ, ਅਤੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ।ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ5 ਜੁਲਾਈ ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਹੈ।7 ਦਿਨ ਦੇਰੀ ਨਾਲ ਪਹੁੰਚਿਆ ਮਾਨਸੂਨਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਜਾਰੀ ਰਹੇਗਾ। ਮਾਨਸੂਨ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਪਹੁੰਚਿਆ ਸੀ। ਪਿਛਲੇ ਸਾਲ ਦੇ ਮੁਕਾਬਲੇ, ਇਹ ਪੰਜਾਬ ਵਿੱਚ ਨੌਂ ਦਿਨ ਦੇਰੀ ਨਾਲ ਅਤੇ ਚੰਡੀਗੜ੍ਹ ਵਿੱਚ ਸੱਤ ਦਿਨ ਦੇਰੀ ਨਾਲ ਪਹੁੰਚਿਆ।ਤਾਪਮਾਨ ਵਿੱਚ ਦਰਜ ਕੀਤੀ ਗਈ ਗਿਰਾਵਟਮੌਨਸੂਨ ਦੇ ਮੀਂਹ ਤੋਂ ਬਾਅਦ, ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਲਗਭਗ 2.5 ਡਿਗਰੀ ਸੈਲਸੀਅਸ ਘੱਟ ਗਿਆ ਹੈ।