ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਇਸ ਦਿਨ ਕੀਤਾ ਜਾਵੇਗਾ ਆਯੋਜਿਤ

ਚੰਡੀਗੜ੍ਹ : ਪੰਜਾਬ ਭਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਹ ਕੰਮ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਲਈ  11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਸਰਗਰਮੀ ਰੂਪ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਨੇ ਕਿਹਾ ਕਿ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੇ ਦੌਰਾਨ ਆਪਣੇ ਨੇੜਲੇ ਪੋਲਿੰਗ ਬੂਥ ‘ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਨੂੰ ਸ਼ਾਮਲ ਕਰਨ ਨੂੰ ਯਕੀਨੀ ਬਣਾਉਣ ਦੇ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਜ਼ਰੂਰੀ ਹੈ।”ਉਨ੍ਹਾਂ ਨੇ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਦੇ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।