ਪੰਜਾਬ ਦੇ 13 ਜ਼ਿਲ੍ਹਿਆਂ ’ਚ ਹਲਕੇ ਮੀਂਹ ਦੀ ਸੰਭਾਵਨਾ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਦੀ ਰਫਤਾਰ ਫਿਲਹਾਲ ਹੌਲੀ ਹੋ ਗਈ ਹੈ। ਅੱਜ ਸਵੇਰੇ ਜਲੰਧਰ ਵਿੱਚ ਮੀਂਹ ਪਿਆ, ਜਦੋਂ ਕਿ ਮੋਹਾਲੀ ਵਿੱਚ ਬੀਤੀ ਦੇਰ ਰਾਤ ਭਾਰੀ ਮੀਂਹ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੇ ਦੌਰਾਨ, ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਬਣਾਇਆ ਰਿਹਾ, ਜਦਕਿ ਸਰਹੱਦੀ ਅਤੇ ਪਹਾੜੀ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, 13 ਤੋਂ 18 ਜੁਲਾਈ ਦੇ ਵਿਚਕਾਰ ਮੌਨਸੂਨ ਦੀ ਗਤੀਵਿਧੀ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਨਤੀਜੇ ਵਜੋਂ, ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਵਿੱਚ ਸਿਰਫ਼ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਦਿਨ ਭਰ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ।13 ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾਮੌਸਮ ਵਿਭਾਗ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਸਥਾਨਾਂ ’ਤੇ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਰਾਜ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਮੌਨਸੂਨ ਟ੍ਰਾਫ ਦੇ ਉੱਤਰ ਵੱਲ ਵਧਣ ਕਾਰਨ ਮੀਂਹ ਦੀਆਂ ਗਤੀਵਿਧੀਆਂ ਸੀਮਤ ਰਹਿਣਗੀਆਂ ਅਤੇ ਅਗਲੇ ਕੁਝ ਦਿਨਾਂ ਤੱਕ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ।