ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤਿੰੰ੍ਰਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਸਮੇਂ ਪਸ਼ਚਾਤਾਪ ਨਾ ਕਰਨ ਕਰ ਕੇ ਸਿੰਘ ਸਾਹਿਬਾਨ ਵੱਲੋਂ ਤਲਬ ਕੀਤਾ ਗਿਆ ਸੀ ਤੇ ਇਸ ਮੌਕੇ ਸਮੁੱਚ ਅੰਤਿੰ੍ਰਗ ਕਮੇਟੀ ਨੂੰ ਹੋਰਨਾਂ ਧਾਰਮਿਕ ਸਜਾਵਾਂ ਦੇ ਨਾਲ ਨਾਲ 1 ਸਾਲ ਤਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ ਸੀ। ਭਾਈ ਮਹਿਤਾ ਜੋ ਮੌਜੂਦਾ ਅੰਤਿ੍ਰੰਗ ਕਮੇਟੀ ਵਿਚ ਵੀ ਸੀਨੀਅਰ ਮੀਤ ਪ੍ਰਧਾਨ ਵੀ ਸਨ, ਨੇ ਸਿੰਘ ਸਾਹਿਬਾਨ ਵੱਲੋਂ ਕੁੱਝ ਘੰਟੇ ਪਹਿਲਾਂ ਦਿੱਤੇ ਆਦੇਸ਼ ਤੋਂ ਬਾਅਦ ਆਪਣਾ ਅਸਤੀਫ਼ਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ ਹੈ।