ਪੁਲਿਸ ਨੇ ਹਥਿਆਰ ਸਮੇਤ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
ਫਰੀਦਕੋਟ: ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਹਥਿਆਰ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਿਸੇ ਵੱਡੀ ਵਾਰਦਾਤ ਦੀ ਕੋੋਸ਼ਿਸ਼ ਵਿੱਚ ਸੀ । ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ 9 mm , ਮੈਗਜ਼ੀਨ ਅਤੇ 3 ਕਾਰਤੂਸ ਬਰਾਮਦ ਕਰਕੇ ਉਸਦੇ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਮਾਮਲਾ ਦਰਜ ਕਰ ਲਿਆ ਹੈ ।ਮੁਲਜ਼ਮ ਦੀ ਪਛਾਣ ਰਾਜ ਪੁੱਤਰ ਬੋਹੜ ਨਾਥ ਵਾਸੀ ਆਵਾ ਬਸਤੀ, ਫਿਰੋਜ਼ਪੁਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਸਨੂੰ ਪਿੰਡ ਰਾਉਵਾਲਾ ਦੇ ਸ਼ਮਸ਼ਾਨਘਾਟ ਨੇੜੇ ਇੱਕ ਇਕਾਂਤ ਜਗ੍ਹਾ ‘ਤੇ ਗਸ਼ਤ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਬਾਅਦ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਸ ਤੋਂ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ। ਘਟਨਾ ਸੰਬੰਧੀ ਵੇਰਵੇ ਦਿੰਦੇ ਹੋਏ, ਪੁਲਿਸ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਇੱਕ ਵੱਡੀ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ।ਫਿਲਹਾਲ, ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਹਥਿਆਰ ਦੇ ਸਰੋਤ ਦਾ ਪਤਾ ਲਗਾਉਣ ਲਈ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਰੱਖ ਰਹੀ ਹੈ। ਇਸ ਤੋਂ ਇਲਾਵਾ, ਉਸਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
SikhDiary