ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਨਾਲ ਮੁਲਾਕਾਤ ਤੇ ਵਿਚਾਰ-ਵਟਾਂਦਰਾ
ਪਟਿਆਲਾ: ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ, ਪਟਿਆਲਾ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਜੁਨੇਜਾ, ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਦੁਆਰਾ ਪੀ.ਆਰ.ਟੀ.ਸੀ. ਦੀ ਬਿਹਤਰੀ, ਯਾਤਰੀ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ।ਮੀਟਿੰਗ ਦੌਰਾਨ ਮੈਂਬਰਾਂ ਨੇ ਪੁਰਾਣੇ ਅਤੇ ਨਵੇਂ ਬੱਸ ਅੱਡਿਆਂ ਨਾਲ ਸਬੰਧਤ ਕੁਝ ਅਹਿਮ ਵਿਕਾਸ ਕਾਰਜਾਂ ਅਤੇ ਲੋੜੀਂਦੇ ਸੁਝਾਵ ਚੇਅਰਮੈਨ ਹਰਪਾਲ ਜੁਨੇਜਾ ਦੇ ਧਿਆਨ ਵਿੱਚ ਲਿਆਂਦੇ। ਚੇਅਰਮੈਨ ਜੁਨੇਜਾ ਨੇ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ।ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਚੇਅਰਮੈਨ ਹਰਪਾਲ ਜੁਨੇਜਾ ਨੂੰ ਪੀਆਰਟੀਸੀ ਦੀ ਤਰੱਕੀ ਅਤੇ ਜਨਹਿੱਤ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਆਪਣਾ ਪੂਰਨ ਸਹਿਯੋਗ ਅਤੇ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ।ਇਸ ਮੌਕੇ ਪੈਨਸ਼ਨ ਐਸੋਸੀਏਸ਼ਨ ਦੇ ਆਗੂ ਸ. ਗੁਰਦੀਪ ਸਿੰਘ ਵਾਲੀਆ (ਪ੍ਰਧਾਨ), ਅਜੀਤ ਸਿੰਘ ਸੈਣੀ (ਚੇਅਰਮੈਨ), ਸਤਪਾਲ ਸਿੰਘ ਚੰਬਲ (ਜਨਰਲ ਸਕੱਤਰ), ਗੁਰਮੀਤ ਸਿੰਘ ਟਿਵਾਣਾ (ਵਿੱਤ ਸਕੱਤਰ), ਪਰਮਜੀਤ ਸਿੰਘ (ਮੀਤ ਪ੍ਰਧਾਨ), ਹਰਚਰਨ ਸਿੰਘ ਗਿੱਲ (ਮੀਤ ਪ੍ਰਧਾਨ), ਬਲਦੇਵ ਕ੍ਰਿਸ਼ਨ ਸ਼ਰਮਾ, ਅਸ਼ੋਕ ਪਰਾਸ਼ਰ (ਸੀਨੀਅਰ ਮੈਂਬਰ) ਤੋਂ ਇਲਾਵਾ ਹੈਰੀ ਮੁਖਮੈਲਪੁਰ, ਰਾਹੁਲ ਮਹਿਤਾ ਸਮੇਤ ਹੋਰ ਮੈਂਬਰ ਹਾਜ਼ਰ ਰਹੇ।
SikhDiary