ਭਾਜਪਾ ਦੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਪੰਜਾਬ ਦੇ ਇੰਚਾਰਜ ਨਿਯੁਕਤ
ਪੰਜਾਬ : ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਹਰਿਆਣਾ ਦੇ ਚੋਣ ਇੰਚਾਰਜ ਸਨ।ਇਸ ਦੇ ਨਾਲ ਹੀ ਤਰੁਣ ਚੁੱਘ ਨੂੰ ਗੁਜਰਾਤ ਦਾ ਇੰਚਾਰਜ, ਵਿਨੋਦ ਤਾਵੜੇ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਅਤੇ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਚੁਘ ਬੀਤੇ ਦਿਨ ਵੀ ਭਾਜਪਾ ਨੇ 65 ਅਹੁਦੇਦਾਰਾਂ ਦਾ ਐਲਾਨ ਕੀਤਾ ਸੀ।
SikhDiary