ਮੋਹਿਤ ਅਗਰਵਾਲ ਨੂੰ ਮਿਲੀ ਨਵੀਂ ਜ਼ਿੰਮੇਵਾਰੀ , ਪਟਿਆਲਾ ‘ਚ ਐਸ.ਪੀ ਵਜੋਂ ਸੰਭਾਲਿਆ ਅਹੁਦਾ

ਪਟਿਆਲਾ: ਮੋਹਿਤ ਅਗਰਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲੀ ਹੈ । ੳਨ੍ਹਾਂ ਨੇ ਨੇ ਐਸ.ਪੀ. ( ਸਿਟੀ ) ਪਟਿਆਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ , ਇਸ ਤੋਂ ਪਹਿਲਾਂ ਉਹ ਮੋਹਾਲੀ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ।ਹੁਣ ਪਟਿਆਲਾ ਸ਼ਹਿਰ ਵਿੱਚ ਅਮਨ ਕਨੂੰਨ ਦੀ ਸਥਿਤੀ ਬਣਾ ਕੇ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ । ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ , ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ, ਮਾੜੇ ਅਨਸਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਅਮਨ-ਅਮਾਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ , ਪੁਲਿਸ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ ।