ਹੁਸ਼ਿਆਰਪੁਰ ‘ਚ ਦੋ ਗੁੱਟਾਂ ਦਰਮਿਆਨ ਹੋਈ ਖੂਨੀ ਝੜਪ , ਚੱਲੀਆਂ ਤਾਬੜ-ਤੋੜ ਗੋਲੀਆਂ

ਹੁਸ਼ਿਆਰਪੁਰ : ਪੰਜਾਬ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੀ ਰਹੀਮਪੁਰ ਦਾਣਾ ਮੰਡੀ ਵਿੱਚ ਅੱਜ ਦੋ ਗੁੱਟਾਂ ਦਰਮਿਆਨ ਖੂਨੀ ਝੜਪ ਹੋ ਗਈ ਅਤੇ ਇਸ ਦੌਰਾਨ ਭਾਰੀ ਗੋਲੀਆਂ ਵੀ ਚਲਾਈਆਂ ਗਈਆਂ। ਇਹ ਘਟਨਾ ਅੱਜ ਦੁਪਹਿਰ 3 ਵਜੇ ਦੇ ਕਰੀਬ ਵਾਪਰੀ।ਜਾਣਕਾਰੀ ਮੁਤਾਬਕ ਦੋ ਗੁੱਟਾਂ ਵਿਚਾਲੇ ਹੋਈ ਝੜਪ ‘ਚ ਕਰੀਬ 16 ਗੋਲੀਆਂ ਚਲਾਈਆਂ ਗਈਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਦੋ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।