26 ਅਗਸਤ ਤੋਂ ਪੰਜਾਬ ‘ਚ ਬੱਸਾਂ ਬੰਦ ਹੋਣ ਦਾ ਖਤਰਾ, ਪੀ.ਆਰ.ਟੀ.ਸੀ. ਕਰਮਚਾਰੀਆਂ ਦਾ ਅਲਟੀਮੇਟਮ
ਯੂਨੀਅਨ ਵੱਲੋਂ ਲਏ ਗਏ ਫੈਸਲੇ ਮੁਤਾਬਕ 26 ਅਗਸਤ ਨੂੰ ਟਰਾਂਸਪੋਰਟ ਅਤੇ ਵਿੱਤ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।ਕੰਟਰੈਕਟ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਰਾਹ ਅਪਣਾਇਆ ਜਾ ਸਕਦਾ ਹੈ। ਯੂਨੀਅਨ ਦੇ ਇਸ ਫੈਸਲੇ ਨਾਲ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ‘ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ।ਪੀਆਰਟੀਸੀ ਅਤੇ ਪਨਬਸ ਦੀਆਂ ਬੱਸਾਂ ਰਾਹੀਂ ਹਰ ਰੋਜ਼ ਹਜ਼ਾਰਾਂ ਯਾਤਰੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚਕਾਰ ਸਫ਼ਰ ਕਰਦੇ ਹਨ। ਵਿਦਿਆਰਥੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਹੋਰ ਯਾਤਰੀਆਂ ਲਈ ਸਰਕਾਰੀ ਬੱਸ ਸੇਵਾ ਮਹੱਤਵਪੂਰਨ ਆਵਾਜਾਈ ਸਾਧਨ ਹੈ। ਅਜਿਹੇ ਵਿੱਚ ਜੇਕਰ ਹੜਤਾਲ ਲੰਬੀ ਚੱਲਦੀ ਹੈ ਤਾਂ ਯਾਤਰੀਆਂ ਨੂੰ ਵਿਕਲਪਿਕ ਆਵਾਜਾਈ ਸਾਧਨਾਂ ‘ਤੇ ਨਿਰਭਰ ਹੋਣਾ ਪੈ ਸਕਦਾ ਹੈ।
SikhDiary