ਜਲੰਧਰ ਦੇ ਸਪਾ ਸੈਂਟਰ ਵਿੱਚ ਚੱਲ ਰਿਹਾ ਸੀ ਦੇਹ-ਵਪਾਰ ਦਾ ਰੈਕੇਟ: ਪੁਲਿਸ ਵੱਲੋਂ ਛਾਪੇਮਾਰੀ…

ਜਲੰਧਰ: ਪੁਲਿਸ ਕਮਿਸ਼ਨਰੇਟ ਨੇ ਇੱਕ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇਹ-ਵਪਾਰ ਦੇ ਅੱਡੇ ਵਿਰੁੱਧ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਦੋ ਔਰਤਾਂ ਨੂੰ ਵੀ ਛੁਡਵਾਇਆ ਹੈ।ਪੁਲਿਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਇਹ ਕਾਰਵਾਈ ਅੰਜਾਮ ਦਿੱਤੀ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ‘ਛੋਟੀ ਬਰਾਦਰੀ ਭਾਗ-2’ ਦੀ ‘ਗੋਲਡਨ ਐਵੇਨਿਊ ਮਾਰਕੀਟ’ ਵਿੱਚ ਸੈਲੂਨ’ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ।ਮਿਲੀ ਜਾਣਕਾਰੀ ਅਨੁਸਾਰ, ਪੈਸੇ ਦਾ ਲਾਲਚ ਦੇ ਕੇ ਬਾਹਰੋਂ ਔਰਤਾਂ ਅਤੇ ਲੜਕੀਆਂ ਨੂੰ ਲਿਆਂਦਾ ਜਾਂਦਾ ਸੀ ਅਤੇ ਉਨ੍ਹਾਂ ਨੂੰ ਜਬਰਦਸਤੀ ਦੇਹ ਵਪਾਰ ਵਿੱਚ ਧੱਕਿਆ ਜਾਂਦਾ ਸੀ; ਰਿਪੋਰਟਾਂ ਮੁਤਾਬਕ ਇਸ ਵਿੱਚ ਵਿਦੇਸ਼ੀ ਔਰਤਾਂ ਵੀ ਸ਼ਾਮਲ ਸਨ।ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 7 ਵਿਖੇ ਕੇਸ ਨੰਬਰ 211 ਦਰਜ ਕੀਤਾ ਗਿਆ ਸੀ।ਪੁਲਿਸ ਦੇ ਪਹੁੰਚਣ ‘ਤੇ ਸਪਾ ਸੈਂਟਰ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਪੁਲਿਸ ਨੇ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਪੁਲਿਸ ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ ਅਤੇ ਫਰਾਰ ਸਪਾ ਸੈਂਟਰ ਮਾਲਕ ਦੀ ਭਾਲ ਜਾਰੀ ਹੈ।