ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ..

ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਟੀਚਰਾਂ ਦੀ ਤਨਖਾਹ ‘ਚ 120% ਦਾ ਵਾਧਾ ਕੀਤਾ ਹੈ। ਸੀਐੱਮ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ਹੁਣ ₹10,000 ਤੋਂ ਵੱਧ ਕੇ 22,000 ਰੁਪਏ ਹੋਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਸਿੱਖਿਆ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ।ਅੱਜ ਆਦਰਸ਼ ਸਕੂਲਾਂ ਦੇ ਕਰੀਬ 1100 ਅਧਿਆਪਕਾਂ ਦੀਆਂ ਤਨਖਾਹਾਂ ਵਿੱਚ 120% ਤੋਂ ਵੱਧ ਦਾ ਇਤਿਹਾਸਕ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਸੀ.ਐੱਮ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਕਰ ਸਾਡੇ ਅਧਿਆਪਕ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨਗੇ, ਤਾਂ ਹੀ ਸਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋਵੇਗਾ… ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ |