ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਰੱਖੜੀ ਪੁੰਨਿਆ ਮੇਲੇ ਦੌਰਾਨ ਨਿਹੰਗ ਸਿੰਘ ਦਾ ਕਤਲ
ਪੰਜਾਬ : ਬਾਬਾ ਬਕਾਲਾ ਸਾਹਿਬ ਵਿਖੇ ਚੱਲ ਰਹੇ ਰੱਖੜੀ ਪੁੰਨਿਆ ਮੇਲੇ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਰੱਖੜ ਪੁੰਨਿਆ ਦੇ ਮੇਲੇ ‘ਤੇ ਨਿਹੰਗ ਸਿੰਘ ਇੱਥੇ ਪੁੱਜੇ ਸਨ। ਇਸ ਦੌਰਾਨ ਦੇਰ ਰਾਤ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ ‘ਚੋਂ ਨਿਹੰਗ ਸਿੰਘ ਦੀ ਲਾਸ਼ ਮਿਲੀ, ਜਿਸ ਦੀ ਛਾਤੀ ‘ਤੇ ਗੋਲੀਆਂ ਲੱਗੀਆਂ ਹੋਈਆਂ ਸਨ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਗਲਾਨੀ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੀ.ਸੀ.ਟੀ.ਵੀ. ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਹੋ ਸਕਦੀ ਹੈ ਪਰ ਕਤਲ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
SikhDiary