ਪੰਜਾਬ ਦੇ ਕਈ ਇਲਾਕਿਆਂ ‘ਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਨੂੰ ਲੈ ਕੇ ਇੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 5 ਸਤੰਬਰ ਤੱਕ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਈ ਥਾਵਾਂ ‘ਤੇ ਗਰਜ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ‘ਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਬੀਤੇ ਦਿਨ ਵੀ ਪੰਜਾਬ ਦੇ ਕਰੀਬ 9 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਸੀ ਪਰ ਪਠਾਨਕੋਟ ਨੂੰ ਛੱਡ ਕੇ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ। ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਆਲੇ-ਦੁਆਲੇ ਉੱਪਰੀ ਵਾਯੂਮੰਡਲ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਇਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪੈ ਰਿਹਾ ਹੈ। ਇਸ ਦੇ ਨਾਲ ਹੀ ਮਾਨਸੂਨ ਟ੍ਰਾਫ ਅੰਮ੍ਰਿਤਸਰ ਅਤੇ ਪਟਿਆਲਾ ਦੇ ਇਲਾਕਿਆਂ ‘ਚੋਂ ਲੰਘ ਰਿਹਾ ਹੈ। ਇਸ ਕਾਰਨ ਰਾਜ ਦੇ ਕੁਝ ਹਿੱਸਿਆਂ ਵਿੱਚ ਬੱਦਲ ਬਣ ਰਹੇ ਹਨ ਅਤੇ ਮੀਂਹ ਪੈ ਰਿਹਾ ਹੈ।
SikhDiary