ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਨੂੰ ਹਰੀ ਝੰਡੀ
ਪਟਿਆਲਾ: ਪਟਿਆਲਾ ਦੇ ਪੋਲੋ ਗਰਾਊਂਡ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਰਹੀ ਹੈ ਤਾਂ ਜੋ ਗੁਰੂ ਰਵਿਦਾਸ ਜੀ ਨੇ ਜੋ ਆਪਣੇ ਜੀਵਨ ਅਤੇ ਬਾਣੀ ਰਾਹੀਂ ਸਮਾਜ ਨੂੰ ਸਮਾਨਤਾ, ਭਾਈਚਾਰੇ, ਮਨੁੱਖੀ ਏਕਤਾ ਅਤੇ ਆਪਸੀ ਸਾਂਝ ਦਾ ਸਦੀਵੀ ਸੰਦੇਸ਼ ਦਿੱਤਾ ਸੀ, ਉਸ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਇਆ ਜਾ ਸਕੇ। ਇਹ ਮੈਰਾਥਨ ਦੌੜ ਵੀ ਨੌਜਵਾਨਾਂ ਅਤੇ ਸਮਾਜ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ, ਏਕਤਾ ਅਤੇ ਭਾਈਚਾਰੇ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨ ਦਾ ਇੱਕ ਉਪਰਾਲਾ ਸੀ।
SikhDiary