SIR 2026: ਬਠਿੰਡਾ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਇਸ ਦਿਨ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਬਠਿੰਡਾ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਜ਼ਰੂਰੀ ਕੰਮ ਚੱਲ ਰਿਹਾ ਹੈ। ਜਾਰੀ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀ ਦੀ ਸ਼ੁਰੂਆਤੀ ਪ੍ਰਕਾਸ਼ਨਾ 13.08.2026 ਨੂੰ ਕੀਤੀ ਜਾ ਚੁੱਕੀ ਹੈ। 13.08.2026 ਤੋਂ 12.09.2026 ਤੱਕ, ਵੋਟਰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਫਾਰਮ ਨੰ: 6, 6-ਏ, 7 ਅਤੇ 8 ਨੂੰ ਆਨਲਾਈਨ www.voters.eci.gov.in ‘ਤੇ ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਅਤੇ ਬੀ.ਐਲ.ਓ. ਵਿਖੇ ਆਫ਼ਲਾਈਨ ਭਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਲੈਣ ਲਈ ਜ਼ਿਲ੍ਹੇ ਦੇ ਸਮੂਹ 3031 ਪੋਲਿੰਗ ਸਟੇਸ਼ਨਾਂ ਅਤੇ ਬੀ.ਐਲ.ਓਜ਼ ਵਿਖੇ 6 ਸਤੰਬਰ (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਸਮੂਹ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ ਭਰਨ ਅਤੇ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਲੋੜੀਂਦੀ ਜਾਣਕਾਰੀ ਦੇਣਗੇ |ਵਿਸ਼ੇਸ਼ ਕੈਂਪ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟ ਦਾਅਵਿਆਂ ਅਤੇ ਇਤਰਾਜ਼ਾਂ ਦੇ ਕੰਮ ਵਿੱਚ ਬੀ.ਐਲ.ਓਜ਼ ਦੀ ਮਦਦ ਕਰਨਗੇ ਅਤੇ ਆਪਣੇ ਪਾਰਟੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣਗੇ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਯੋਗਤਾ ਮਿਤੀ 01.10.2026 ਅਨੁਸਾਰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਫਾਰਮ ਨੰਬਰ 6 ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਨੂੰ ਦਰੁਸਤ ਕਰਨ ਲਈ ਫਾਰਮ ਨੰ: 8 ਭਰ ਕੇ ਇਸ ਕੈਂਪ ਦਾ ਲਾਭ ਲੈ ਸਕਦਾ ਹੈ ਅਤੇ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਨੂੰ ਦਰੁਸਤ ਕਰਕੇ ਬੀ.ਪੀ.ਐਲ.ਓ. ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਟੋਲ-ਫ੍ਰੀ ਨੰਬਰ 1950 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।