ਮੋਹਾਲੀ ਦੇ ਮਸ਼ਹੂਰ ਸੀ.ਪੀ-67 ਮਾਲ ਦੇ ਸਾਹਮਣੇ ਚੱਲੀਆਂ ਗੋਲੀਆਂ
ਪੰਜਾਬ : ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇੱਥੋਂ ਦੇ ਮਸ਼ਹੂਰ ਸੀ.ਪੀ-67 ਮਾਲ ਦੇ ਸਾਹਮਣੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਸੈਲੂਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਏ ਹਨ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
SikhDiary