ਪੰਜਾਬ ’ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਸਰਕਾਰੀ ਛੁੱਟੀ ਆ ਗਈ ਹੈ। ਪੰਜਾਬ ਸਰਕਾਰ ਦੇ ਸਾਲ 2026 ਦੇ ਅਧਿਕਾਰਤ ਕੈਲੰਡਰ ਮੁਤਾਬਕ ਸ਼ੁੱਕਰਵਾਰ, 4 ਸਤੰਬਰ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ।ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਵਜੋਂ ਮਨਾਈ ਜਾਂਦੀ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ 4 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 4 ਸਤੰਬਰ ਨੂੰ ਸ਼ੁੱਕਰਵਾਰ ਦੀ ਛੁੱਟੀ ਹੋਣ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਵੀ ਆ ਰਹੀ ਹੈ। ਇਸ ਕਾਰਨ ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਤਿੰਨ ਦਿਨ ਦੀ ਛੁੱਟੀ ਮਿਲੇਗੀ। ਇਸ ਦੌਰਾਨ ਲੋਕ ਪਰਿਵਾਰ ਨਾਲ ਸਮਾਂ ਬਿਤਾਉਣ ਦੇ ਨਾਲ-ਨਾਲ ਤਿਉਹਾਰ ਵੀ ਮਨਾ ਸਕਦੇ ਹਨ।ਪੰਜਾਬ ਸਰਕਾਰ ਦੇ 2026 ਦੇ ਸਰਕਾਰੀ ਕੈਲੰਡਰ ਮੁਤਾਬਕ ਸਤੰਬਰ ਮਹੀਨੇ ਵਿੱਚ ਜਨਮ ਅਸ਼ਟਮੀ ਤੋਂ ਇਲਾਵਾ ਕਿਸੇ ਹੋਰ ਤਿਉਹਾਰ ਲਈ ਵਾਧੂ ਸਰਕਾਰੀ ਛੁੱਟੀ ਦਰਜ ਨਹੀਂ ਹੈ। ਹਾਲਾਂਕਿ, ਐਤਵਾਰ ਅਤੇ ਬੈਂਕਾਂ ਦੀਆਂ ਨਿਯਮਤ ਛੁੱਟੀਆਂ ਆਪਣੇ ਨਿਰਧਾਰਤ ਨਿਯਮਾਂ ਅਤੇ ਨੀਤੀਆਂ ਅਨੁਸਾਰ ਜਾਰੀ ਰਹਿਣਗੀਆਂ।