ਔਰਤ ਨੇ ਕਥਿਤ ਤੌਰ ‘ਤੇ ਖੁਦ ‘ਤੇ ਪੈਟਰੋਲ ਛਿੜਕ ਕੇ ਖੁਦ ਨੂੰ ਲਗਾਈ ਅੱਗ

ਪਠਾਨਕੋਟ: ਪਠਾਨਕੋਟ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਕਥਿਤ ਤੌਰ ‘ਤੇ ਖੁਦ ‘ਤੇ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਲਈ। ਅੱਗ ਲੱਗਣ ਕਾਰਨ ਔਰਤ 80 ਫੀਸਦੀ ਝੁਲਸ ਗਈ, ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।ਮੁੱਢਲੀ ਜਾਣਕਾਰੀ ਅਨੁਸਾਰ ਔਰਤ ਨੇ ਆਪਣੇ ਨਸ਼ੇੜੀ ਪੁੱਤਰ ‘ਤੇ ਪੈਸਿਆਂ ਲਈ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਔਰਤ ਦਾ ਦੋਸ਼ ਹੈ ਕਿ ਉਸ ਦਾ ਪੁੱਤਰ ਉਸ ਨੂੰ ਪੈਸਿਆਂ ਨੂੰ ਲੈ ਕੇ ਲਗਾਤਾਰ ਪ੍ਰੇਸ਼ਾਨ ਕਰਦਾ ਸੀ। ਇੰਨਾ ਹੀ ਨਹੀਂ ਬੇਟੇ ‘ਤੇ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹਣ ਦਾ ਵੀ ਦੋਸ਼ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਤੁਰੰਤ ਔਰਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਘਟਨਾ ਦੇ ਅਸਲ ਕਾਰਨਾਂ ਅਤੇ ਪੂਰੇ ਮਾਮਲੇ ਦੀ ਸਥਿਤੀ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।