ਪੰਜਾਬ ਕੈਬਨਿਟ ਦੀ ਮੀਟਿੰਗ 5 ਸਤੰਬਰ ਨੂੰ, CM ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 5 ਸਤੰਬਰ, ਸ਼ਨੀਵਾਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ।ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿੱਚ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ। ਬੈਠਕ ਦੁਪਹਿਰ 1 ਵਜੇ ਸ਼ੁਰੂ ਹੋਵੇਗੀ।ਫਿਲਹਾਲ ਪੰਜਾਬ ਕੈਬਨਿਟ ਦੀ ਇਸ ਮੀਟਿੰਗ ਦਾ ਏਜੰਡਾ ਜਨਤਕ ਨਹੀਂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਿਹੜੇ ਅਹਿਮ ਫ਼ੈਸਲੇ ਲਏ ਜਾਂਦੇ ਹਨ, ਇਸ ’ਤੇ ਸਾਰਿਆਂ ਦੀ ਨਜ਼ਰ ਰਹੇਗੀ।ਕੈਬਨਿਟ ਮੀਟਿੰਗ ਵਿੱਚ ਸੂਬੇ ਨਾਲ ਸਬੰਧਤ ਕਈ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਅਧਿਕਾਰਤ ਏਜੰਡਾ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਬੈਠਕ ਵਿੱਚ ਕਿਹੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
SikhDiary