ਦੀਨਾਨਗਰ ’ਚ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿੱਕਅਪ ਨੇ ਮਾਰੀ ਟੱਕਰ…

ਦੀਨਾਨਗਰ: ਦੀਨਾਨਗਰ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 30 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਤੋਂ ਬਾਅਦ ਘਟਨਾ ਦੀ CCTV ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਰਜਤ, ਵਾਸੀ ਗਾਂਧੀ ਗੇਟ, ਦੀਨਾਨਗਰ, ਮਾਡਰਨ ਫਰਨੀਚਰ ਦੇ ਬਾਹਰ ਸੜਕ ਕਿਨਾਰੇ ਆਪਣੇ ਇੱਕ ਸਾਥੀ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਸਮਾਨ ਨਾਲ ਭਰੀ ਇੱਕ ਮਹਿੰਦਰਾ ਪਿੱਕਅਪ ਉੱਥੋਂ ਲੰਘ ਰਹੀ ਸੀ, ਜਿਸ ਨੇ ਨੌਜਵਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਹਾਦਸੇ ਵਿੱਚ ਰਜਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਿੱਕਅਪ ਚਾਲਕ ਕੁਝ ਸਮੇਂ ਲਈ ਮੌਕੇ ’ਤੇ ਰੁਕਿਆ, ਪਰ ਬਾਅਦ ਵਿੱਚ ਉੱਥੋਂ ਚਲਾ ਗਿਆ।ਇਸ ਪੂਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜੋ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਫੁਟੇਜ ਦੇ ਆਧਾਰ ’ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਅਤੇ ਵਾਹਨ ਚਾਲਕ ਦੀ ਭਾਲ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ CCTV ਫੁਟੇਜ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਵੀ ਸੋਗ ਦਾ ਮਾਹੌਲ ਹੈ।