ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਨਵਾਂ ਟ੍ਰੈਫਿਕ ਰੂਟ ਜਾਰੀ
ਪੰਜਾਬ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੰਗਤ ਲਈ ਨਵਾਂ ਟ੍ਰੈਫਿਕ ਰੂਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਬਿਆਸ ਦਰਿਆ ‘ਤੇ ਫਲਾਈਓਵਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਸੰਗਤਾਂ ਹੁਣ ਜਲੰਧਰ, ਕਰਤਾਰਪੁਰ, ਸੁਭਾਨਪੁਰ, ਨਡਾਲਾ, ਰਾੜਾ ਮੋੜ, ਸ੍ਰੀ ਹਰਗੋਬਿੰਦਪੁਰ, ਘੁਮਾਣ, ਸਠਿਆਲਾ ਤੋਂ ਹੁੰਦੇ ਹੋਏ ਡੇਰਾ ਬਿਆਸ ਪਹੁੰਚਣਗੀਆਂ।ਜਿਸ ਫਲਾਈਓਵਰ ਦਾ ਨਿਰਮਾਣ ਹੋ ਰਿਹਾ ਹੈ ਉਹ ਢਿਲਵਾਂ ਟੋਲ ਪਲਾਜ਼ਾ ਦੇ ਬਾਅਦ ਅਤੇ ਬਿਆਸ ਵਿੱਚ ਐਂਟਰੀ ਤੋਂ ਪਹਿਲਾਂ ਆਉਂਦਾ ਹੈ । ਜ਼ਿਕਰਯੋਗ ਹੈ ਕਿ ਬੀਤੀ 30 ਅਗਸਤ ਨੂੰ ਬਿਆਸ ਦਰਿਆ ਦੇ ਪੁਲ ’ਤੇ ਭਾਰੀ ਜਾਮ ਲੱਗ ਗਿਆ ਸੀ ਅਤੇ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
SikhDiary