ਪੰਜਾਬ ਸਰਕਾਰ ਨੇ ਮੋਹਨਜੀਤ ਸਿੰਘ ਸ਼ੇਰੋ ਮਾਮਲੇ ਨੂੰ ਲੈ ਕੇ ਕੀਤੀ ਸਖ਼ਤ ਕਾਰਵਾਈ , ਡੀ.ਐਸ.ਪੀ. ਸਮੇਤ ਚਾਰ ਪੁਲਿਸ ਅਧਿਕਾਰੀਆਂ ਨੂੰ ਹਟਾਇਆ
ਸੰਗਰੂਰ: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮੁੱਖ ਦਫ਼ਤਰ ਨੇ ਮੋਹਨਜੀਤ ਸਿੰਘ ਸ਼ੇਰੋ ਮਾਮਲੇ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਹੈ। ਮਾਮਲੇ ਵਿੱਚ ਡਿਊਟੀ ਪ੍ਰਤੀ ਕਥਿਤ ਲਾਪਰਵਾਹੀ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਉੱਠੇ ਸਵਾਲਾਂ ਤੋਂ ਬਾਅਦ ਡੀ.ਐਸ.ਪੀ. ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤਿੰਨ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ, ਡੀ.ਐਸ.ਪੀ. ਹਰਵਿੰਦਰ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਹਟਾ ਕੇ ਤਬਦੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੰਸਪੈਕਟਰ ਅਤੇ ਐੱਸ.ਐੱਚ.ਓ. ਪ੍ਰਤੀਕ ਜਿੰਦਲ, ਸਬ-ਇੰਸਪੈਕਟਰ/ਐੱਸ.ਐੱਚ.ਓ. ਬਲਜੀਤ ਸਿੰਘ ਅਤੇ ਏ.ਐੱਸ.ਆਈ. ਹਰਪ੍ਰੀਤ ਸਿੰਘ ਨੂੰ ਵੀ ਪੁਲਿਸ ਲਾਈਨ ਸੰਗਰੂਰ ਵਿਖੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।ਹੁਕਮਾਂ ਮੁਤਾਬਕ ਸਬੰਧਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪੁਲਿਸ ਲਾਈਨ ਸੰਗਰੂਰ ਵਿਖੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਨੂੰ ਪੁਲਿਸ ਵਿਭਾਗ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਥਿਤ ਲਾਪਰਵਾਹੀ ਪ੍ਰਤੀ ਸਖ਼ਤ ਰੁਖ ਵਜੋਂ ਦੇਖਿਆ ਜਾ ਰਿਹਾ ਹੈ।
SikhDiary