ਪੰਜਾਬ ਸਮੇਤ 4 ਸੂਬਿਆਂ ‘ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨ-ਗਣਨਾ..
ਜਲੰਧਰ: ਕੇਂਦਰ ਸਰਕਾਰ ਨੇ ਸਾਲ 2027 ਦੀ ਜਨਗਣਨਾ ਨੂੰ ਲੈ ਕੇ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨਵੇਂ ਫੈਸਲੇ ਤਹਿਤ ਪੰਜਾਬ, ਉੱਤਰ ਪ੍ਰਦੇਸ਼, ਗੋਆ ਅਤੇ ਉੱਤਰਾਖੰਡ ਵਿੱਚ ਜਨਗਣਨਾ ਦੀ ਪ੍ਰਕਿਰਿਆ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਚੱਲੇਗੀ। ਭਾਰਤ ਦੇ ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ, ਜਿਨ੍ਹਾਂ ਸੂਬਿਆਂ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉੱਥੇ ਜਨਗਣਨਾ ਦੀ ਪ੍ਰਕਿਰਿਆ ਪਹਿਲਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਹਾਲਾਂਕਿ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਮਣੀਪੁਰ ਵਿੱਚ ਫਿਲਹਾਲ ਜਨਗਣਨਾ ਦੀ ਪ੍ਰਕਿਰਿਆ ਮੁਲਤਵੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਰ੍ਹਾਂ ਪਹਿਲੇ ਪੜਾਅ ਵਿੱਚ ਪੰਜਾਬ ਸਮੇਤ ਚਾਰ ਸੂਬਿਆਂ ਵਿੱਚ ਜਨਗਣਨਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਦਕਿ ਮਣੀਪੁਰ ਨੂੰ ਇਸ ਪ੍ਰਕਿਰਿਆ ਤੋਂ ਫਿਲਹਾਲ ਬਾਹਰ ਰੱਖਿਆ ਗਿਆ ਹੈ।
SikhDiary