ਈ.ਡੀ ਦੇ ਦਫ਼ਤਰ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ
ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈ.ਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਦਫ਼ਤਰ ਪਹੁੰਚੇ। ਦਰਅਸਲ, ਉਨ੍ਹਾਂ ਨੂੰ CLU (ਚੇਂਜ ਆਫ਼ ਲੈਂਡ ਯੂਜ਼) ਦੀਆਂ ਪ੍ਰਵਾਨਗੀਆਂ ਨਾਲ ਸਬੰਧਤ ਦਸਤਾਵੇਜ਼ਾਂ ਨਾਲ ਮੁਹਾਲੀ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।ਜਾਣਕਾਰੀ ਮੁਤਾਬਕ ਅਨੁਰਾਗ ਵਰਮਾ ਕਰੀਬ 11:07 ਵਜੇ ਈ.ਡੀ ਦਫ਼ਤਰ ਪਹੁੰਚੇ। ਉਨ੍ਹਾਂ ਦੇ ਹੱਥ ਵਿਚ ਦਸਤਾਵੇਜ਼ਾਂ ਦੀ ਫਾਈਲ ਸੀ। ਕਾਰ ਤੋਂ ਉਤਰ ਕੇ ਉਹ ਸਿੱਧਾ ਈ.ਡੀ ਦਫ਼ਤਰ ਦੇ ਅੰਦਰ ਚਲੇ ਗਏ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਈ.ਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ ਪਰ ਉਹ ਉਸ ਦਿਨ ਪੇਸ਼ ਨਹੀਂ ਹੋ ਸਕੇ। ਇਸ ਤੋਂ ਬਾਅਦ ਉਨ੍ਹਾਂ ਨੂੰ 9 ਸਤੰਬਰ ਨੂੰ ਸਵੇਰੇ 10 ਵਜੇ ਈ.ਡੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ।
SikhDiary