ਭਗਤ ਪਰਿਵਾਰ ਨੂੰ ਲੱਗਾ ਇਕ ਹੋਰ ਗਹਿਰਾ ਸਦਮਾ , ਜਵਾਈ ਮੋਹਨ ਲਾਲ ਭਗਤ ਦਾ ਵੀ ਹੋਇਆ ਦੇਹਾਂਤ
ਜਲੰਧਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਦੇਹਾਂਤ ਤੋਂ ਬਾਅਦ ਭਗਤ ਪਰਿਵਾਰ ਨੂੰ ਇਕ ਹੋਰ ਗਹਿਰਾ ਸਦਮਾ ਲੱਗਾ ਹੈ। ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੇ ਜਵਾਈ ਮੋਹਨ ਲਾਲ ਭਗਤ ਦਾ ਵੀ ਦੇਹਾਂਤ ਹੋ ਗਿਆ ਹੈ। ਇੱਕੋ ਦਿਨ ਵਿੱਚ ਪਰਿਵਾਰ ਦੇ ਦੋ ਜੀਆਂ ਦੀ ਮੌਤ ਨਾਲ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ।ਦੱਸਿਆ ਜਾ ਰਿਹਾ ਹੈ ਕਿ ਮੋਹਨ ਲਾਲ ਭਗਤ ਨੂੰ ਕੁਝ ਦਿਨ ਪਹਿਲਾਂ ਬ੍ਰੇਨ ਹੈਮਰੇਜ ਹੋ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਹ ਕੋਮਾ ਵਿੱਚ ਚਲੇ ਗਏ ਅਤੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੋਹਨ ਲਾਲ ਭਗਤ ਜਲੰਧਰ ਦੇ ਦਿਲਬਾਗ ਨਗਰ ਦੇ ਰਹਿਣ ਵਾਲੇ ਸਨ ਅਤੇ ਸਿੰਚਾਈ ਵਿਭਾਗ ਤੋਂ ਸੇਵਾਮੁਕਤ ਹੋਏ ਸਨ।
SikhDiary