ਲੁਧਿਆਣਾ ‘ਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਕੀਤੀ ਗਈ ਛਾਪੇਮਾਰੀ

ਲੁਧਿਆਣਾ : ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਲਾਕੇ ‘ਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਅੱਧੀ ਦਰਜਨ ਦੇ ਕਰੀਬ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ, ਜਿੱਥੋਂ ਕਈ ਥਾਵਾਂ ’ਤੇ ਨਸ਼ੇ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।ਛਾਪੇਮਾਰੀ ਦੌਰਾਨ ਏ.ਸੀ.ਪੀ. ਨਾਰਥ ਕਿੱਕਰ ਸਿੰਘ ਭੁੱਲਰ ਅਤੇ ਥਾਣਾ ਇੰਚਾਰਜ ਜਸਬੀਰ ਸਿੰਘ ਗਿੱਲ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਮੌਜੂਦ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਹੈ।ਪੁਲਿਸ ਅਨੁਸਾਰ ਜਿਨ੍ਹਾਂ ਘਰਾਂ ਦੀ ਤਲਾਸ਼ੀ ਲਈ ਗਈ, ਉਨ੍ਹਾਂ ਵਿੱਚੋਂ ਕਈਆਂ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸਬੰਧਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਹੁਣ ਬਰਾਮਦ ਨਸ਼ੀਲੇ ਪਦਾਰਥਾਂ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।