‘ਮਿਸ਼ਨ ਪੰਜਾਬ ਕਲੀਨ ਤਹਿਤ’ ਨੰਗਲ ਵਾਰਡ ਨੰਬਰ 5 ‘ਚ ਹਰਜੋਤ ਬੈਂਸ ਦਾ ਦੌਰਾ
ਨੰਗਲ: ਮਿਸ਼ਨ ਪੰਜਾਬ ਕਲੀਨ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਦੇ ਵਾਰਡ ਨੰਬਰ 5 ਵਿੱਚ ਚੱਲ ਰਹੇ ਸਫਾਈ ਅਭਿਆਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।ਕੈਬਨਿਟ ਮੰਤਰੀ ਨੇ ਵਾਰਡ ਨੰਬਰ 5 ਵਿੱਚ ਚੱਲ ਰਹੇ ਬੋਰ ਦੇ ਕੰਮ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਵਾਰਡ ਦੀ ਵੱਧ ਆਬਾਦੀ ਨੂੰ ਦੇਖਦੇ ਹੋਏ ਲੋਕਾਂ ਦੀ ਪਾਣੀ ਨਾਲ ਸਬੰਧਤ ਲੋੜ ਨੂੰ ਪੂਰਾ ਕਰਨ ਲਈ ਨਗਰ ਕੌਂਸਲ ਵੱਲੋਂ ਜ਼ਮੀਨ ਖਰੀਦ ਕੇ ਇੱਕ ਹੋਰ ਨਵਾਂ ਬੋਰ ਲਗਾਇਆ ਜਾਵੇਗਾ।ਇਸ ਤੋਂ ਇਲਾਵਾ ‘ਸਾਡਾ ਐਮਐਲਏ ਸਾਡੇ ਵਿੱਚ’ ਪ੍ਰੋਗਰਾਮ ਤਹਿਤ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚਾਂ, ਸਰਪੰਚਾਂ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਸਫਾਈ, ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
SikhDiary