ਕਪੂਰਥਲਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ CASO ਆਪ੍ਰੇਸ਼ਨ…
ਕਪੂਰਥਲਾ: ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਵੱਲੋਂ ਅੱਜ ਸਵੇਰੇ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਹੌਟਸਪੌਟ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਇੱਕੋ ਸਮੇਂ ਕਈ ਇਲਾਕਿਆਂ ਵਿੱਚ ਪਹੁੰਚ ਕੇ ਸ਼ੱਕੀ ਵਿਅਕਤੀਆਂ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਦੀ ਜਾਂਚ ਕੀਤੀ।ਇਹ ਕਾਰਵਾਈ ਜ਼ਿਲ੍ਹੇ ਦੀਆਂ ਚਾਰੋਂ ਸਬ-ਡਿਵੀਜ਼ਨਾਂ ਕਪੂਰਥਲਾ, ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿੱਚ ਕੀਤੀ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਵੇਰੇ-ਸਵੇਰੇ ਕਈ ਘਰਾਂ ਦੀ ਤਲਾਸ਼ੀ ਲਈ।CASO ਆਪ੍ਰੇਸ਼ਨ ਦੌਰਾਨ ਪੁਲਿਸ ਨੇ ਨਸ਼ਾ ਤਸਕਰੀ ਨਾਲ ਸਬੰਧਤ ਹੋਣ ਦੇ ਸ਼ੱਕ ਵਾਲੇ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ। ਕੁਝ ਸ਼ੱਕੀਆਂ ਨੂੰ ਪੁੱਛਗਿੱਛ ਲਈ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਚੱਲੀ ਇਸ ਤਲਾਸ਼ੀ ਮੁਹਿੰਮ ਕਾਰਨ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਵਿੱਚ ਹਲਚਲ ਦੇਖਣ ਨੂੰ ਮਿਲੀ। ਪੁਲਿਸ ਵੱਲੋਂ ਸ਼ੱਕੀ ਟਿਕਾਣਿਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰੀ ਜਾਂ ਇਸ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
SikhDiary