ਪੰਜਾਬ ‘ਚ 2 ਦਿਨ ਭਾਰੀ ਮੀਂਹ ਦਾ ਅਲਰਟ….

ਜਲੰਧਰ: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਦਰਮਿਆਨ ਮੌਸਮ ਨੇ ਕਰਵਟ ਲਈ ਹੈ। ਜਲੰਧਰ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਕਰੀਬ 3 ਤੋਂ 4 ਡਿਗਰੀ ਤੱਕ ਦੀ ਕਮੀ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਤੋਂ ਤੇਜ਼ ਬਾਰਿਸ਼ ਹੋਈ, ਜਦਕਿ ਕੁਝ ਇਲਾਕੇ ਇਸ ਤੋਂ ਬਚੇ ਰਹੇ। ਮੀਂਹ ਤੋਂ ਬਾਅਦ ਸ਼ਾਮ ਦੇ ਸਮੇਂ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਹੇਠਾਂ ਆਉਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ।ਹਾਲਾਂਕਿ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਜਲਭਰਾਅ ਦੀ ਸਮੱਸਿਆ ਵੀ ਸਾਹਮਣੇ ਆਈ। ਸੜਕਾਂ ‘ਤੇ ਪਾਣੀ ਇਕੱਠਾ ਹੋਣ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਦਾ ਦੌਰ ਵਧਣ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਪਿਛਲੇ ਦਿਨ ਦੇ ਮੁਕਾਬਲੇ ਕਮੀ ਦਰਜ ਕੀਤੀ ਗਈ ਹੈ।ਲਗਾਤਾਰ ਬਾਰਿਸ਼ ਦੇ ਮੱਦੇਨਜ਼ਰ ਲੋਕਾਂ ਨੂੰ ਨੀਵੇਂ ਇਲਾਕਿਆਂ ਅਤੇ ਪਾਣੀ ਭਰੀਆਂ ਸੜਕਾਂ ‘ਤੇ ਸਾਵਧਾਨੀ ਨਾਲ ਆਵਾਜਾਈ ਕਰਨ ਦੀ ਲੋੜ ਹੈ।