ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ
ਪੰਜਾਬ : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਅੱਜ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਜਲੰਧਰ ਬੁਲੀਅਨ ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 155,200 ਰੁਪਏ ਪ੍ਰਤੀ 10 ਗ੍ਰਾਮ ਸੀ, ਜਦੋਂ ਕਿ ਬੀਤੇ ਦਿਨ ਇਹ 156,000 ਰੁਪਏ ਸੀ। ਭਾਵ 24 ਕੈਰੇਟ ਸੋਨੇ ਦੀ ਕੀਮਤ ‘ਚ 800 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ।ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ ਅੱਜ 144,340 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਬੀਤੇ ਦਿਨ 145,080 ਰੁਪਏ ਸੀ। ਇਸ ‘ਚ 740 ਰੁਪਏ ਦੀ ਕਮੀ ਆਈ ਹੈ। ਦੂਜੇ ਪਾਸੇ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚਾਂਦੀ ਦੀ ਕੀਮਤ 236,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜਦੋਂ ਕਿ ਬੀਤੇ ਦਿਨ ਇਹ 239,300 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਯਾਨੀ ਚਾਂਦੀ ਦੀ ਕੀਮਤ ‘ਚ 3,300 ਰੁਪਏ ਦੀ ਗਿਰਾਵਟ ਆਈ ਹੈ। ਇਸ ਤਰ੍ਹਾਂ ਅੱਜ ਸੋਨੇ ਦੇ ਨਾਲ-ਨਾਲ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ।
SikhDiary