ਪੰਜਾਬ ‘ਚ 27 ਨਵੰਬਰ ਨੂੰ ਹੋਵੇਗੀ ਬਲੈਕਆਊਟ ਮੌਕ ਡ੍ਰਿੱਲ

ਪੰਜਾਬ: ਪੰਜਾਬ ਵਿੱਚ ਸਿਵਲ ਡਿਫੈਂਸ ਦੀ ਤਿਆਰੀਆਂ ਨੂੰ ਪਰਖਣ ਲਈ 27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਏਅਰ ਰੇਡ ਅਤੇ ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਅਭਿਆਸ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਮੌਕ ਡ੍ਰਿੱਲ ਦੀ ਸ਼ੁਰੂਆਤ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਹੋਵੇਗੀ। ਇਸ ਦੌਰਾਨ ਲਗਭਗ ਦੋ ਮਿੰਟ ਤੱਕ ਹਾਈ-ਲੋ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਸਾਇਰਨ ਸੁਣਾਈ ਦੇਣ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਦੀ ਨਿਗਰਾਨੀ ਹੇਠ ਨਿਰਧਾਰਤ ਇਲਾਕਿਆਂ ਵਿੱਚ ਬਲੈਕਆਊਟ ਅਭਿਆਸ ਕਰਵਾਇਆ ਜਾਵੇਗਾ।ਬਲੈਕਆਊਟ ਦੌਰਾਨ ਨਿਰਧਾਰਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੀਆਂ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ। ਇਸ ਦੌਰਾਨ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।ਮੌਕ ਡ੍ਰਿੱਲ ਪੂਰੀ ਹੋਣ ਤੋਂ ਬਾਅਦ ਦੋ ਮਿੰਟ ਤੱਕ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ। ਇਸ ਮੌਕ ਐਕਸਰਸਾਈਜ਼ ਦਾ ਮੁੱਖ ਮਕਸਦ ਸਿਵਲ ਡਿਫੈਂਸ ਦੀ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।