CM ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਪਾਵਨ ਵਿਆਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਧਾਈ ਸੰਦੇਸ਼ ਸਾਂਝਾ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਸਮੂਹ ਸੰਗਤਾਂ ਦੇ ਘਰ-ਪਰਿਵਾਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ਣ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਵਿਆਹ ਪੁਰਬ ਸੰਗਤਾਂ ਲਈ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।
SikhDiary