ਦੋ ਕਾਂਗਰਸੀ ਆਗੂ ਪਾਰਟੀ ਤੋਂ ਹੋਏ ਬਾਹਰ
ਮੋਰਿੰਡਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਹਿਲਾਂ ਹੀ ਰੰਜਿਸ਼ ਚੱਲ ਰਹੀ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਇਸ ਫ਼ੈਸਲੇ ਤੋਂ ਨਾਖੁਸ਼ ਹਨ ਅਤੇ ਕਾਂਗਰਸ ਹਾਈਕਮਾਂਡ ਚੰਨੀ ਧੜੇ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ।ਇਸ ਦੌਰਾਨ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੱਡੀ ਕਾਰਵਾਈ ਕਰਦਿਆਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਈ ਵੱਡੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਾਣਕਾਰੀ ਦਿੰਦਿਆਂ ਚੰਨੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਕਈ ਆਗੂਆਂ ਨੇ ਕਾਂਗਰਸ ਪਾਰਟੀ ਵਿੱਚ ਰਹਿੰਦਿਆਂ ਪਾਰਟੀ ਵਿਰੁੱਧ ਕੰਮ ਕੀਤਾ ਹੈ।ਜਿਸ ਵਿੱਚ ਰਤਨਗੜ੍ਹ ਦੇ ਰਣਜੋਤ ਸਿੰਘ ਜੋਤੀ ਅਤੇ ਵਿਕਰਮ ਬੱਗਾ ਨੇ ਪਾਰਟੀ ਵਿੱਚ ਰਹਿੰਦਿਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਕੇ ਵਿਰੋਧੀ ਪਾਰਟੀਆਂ ਦੀ ਮਦਦ ਕੀਤੀ ਹੈ। ਅਜਿਹੇ ‘ਚ ਕਾਂਗਰਸ ਕਮੇਟੀ ਨੇ ਅੱਜ ਫ਼ੈਸਲਾ ਲਿਆ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਜਾਵੇ। ਜਿਸ ਤੋਂ ਬਾਅਦ ਹੁਣ ਪਾਰਟੀ ਨੇ ਦੋਵਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੋਵਾਂ ਆਗੂਆਂ ਦਾ ਹੁਣ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।
SikhDiary