ਭਾਰਤ-ਅਮਰੀਕਾ ਸਮਝੌਤੇ ਤੋਂ ਨਾਰਾਜ਼ ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ‘ਕਾਕਰੋਚ ਜਨਤਾ ਪਾਰਟੀ’ (CJP) ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਬੇਨਿਯਮੀਆਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ‘ਚ ਪ੍ਰਦਰਸ਼ਨ ਕੀਤਾ ਹੈ। ਸੀ.ਜੇ.ਪੀ. ਦਾ ਵਫ਼ਦ ਜੇ.ਪੀ ਨੱਡਾ ਨੂੰ ਮਿਲਿਆ ਸੀ, ਪਰ ਇਸ ਦੌਰਾਨ ਵੱਡੀ ਖ਼ਬਰ ਆਈ ਹੈ ਕਿ ਭਾਰਤ-ਅਮਰੀਕਾ ਸਮਝੌਤੇ ਤੋਂ ਨਾਰਾਜ਼ ਕਿਸਾਨਾਂ ਨੇ ਦਿੱਲੀ ਵਿੱਚ ਮਹਾਪੰਚਾਇਤ ਦਾ ਐਲਾਨ ਕੀਤਾ ਹੈ। ਇਸ ਕਾਰਨ ਸਰਕਾਰ ਦੇ ਹੋਸ਼ ਉੱਡ ਗਏ ਹਨ। ਕੁਝ ਲੋਕਾਂ ਦਾ ਇਲਜ਼ਾਮ ਹੈ ਕਿ ਇਸ ਕਾਰਨ ਅਮਰੀਕੀ ਖੇਤੀ ਉਤਪਾਦ ਭਾਰਤ ਵਿੱਚ ਸਸਤੇ ਭਾਅ ‘ਤੇ ਵਿਕਣਗੇ, ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੋਵੇਗਾ। ਇਸ ਨੂੰ ਲੈ ਕੇ ਨਾਰਾਜ਼ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕੀਤਾ ਹੈ।ਹਾਲਾਂਕਿ, ਘੱਟੋ ਘੱਟ ਚਾਰ ਕਿਸਾਨਾਂ, ਜੋ ਕਿ ਅੱਜ ਰਾਸ਼ਟਰੀ ਰਾਜਧਾਨੀ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਸਨ, ਨੂੰ ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸੰਭੂ ਬਾਰਡਰ ਤੋਂ ਹਿਰਾਸਤ ਵਿੱਚ ਲੈ ਲਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ “ਦੇਸ਼ ਬਚਾਓ ਮੋਰਚਾ” ਦੇ ਬੈਨਰ ਹੇਠ ਦਿੱਲੀ ਦੇ ਕਿਸਾਨ ਘਾਟ ਵਿਖੇ ਇੱਕ ਰੋਜ਼ਾ “ਕਿਸਾਨ ਮਹਾਪੰਚਾਇਤ” ਦਾ ਆਯੋਜਨ ਕੀਤਾ ਜਾ ਰਿਹਾ ਹੈ।ਬੀਤੇ ਦਿਨ ਦਿੱਲੀ ‘ਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵੱਲੋਂ ਕੀਤੇ ਜਾ ਰਹੇ ‘ਸੰਸਦ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਪੱਧਰਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਹਰਿਆਣਾ ਦੇ ਇੱਕ ਕਿਸਾਨ ਨੇ ਦੋਸ਼ ਲਾਇਆ ਕਿ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਦਿੱਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸ਼ੰਭੂ ਸਰਹੱਦ ਨੇੜੇ ਉਸ ਨੂੰ ਅਤੇ ਕਈ ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਸਰਹੱਦ ’ਤੇ ਗੱਡੀਆਂ ਪਾਰਕ ਕਰਨ ਅਤੇ ਉਥੇ ਹੀ ਰੁਕਣ ਦੀ ਹਦਾਇਤ ਕੀਤੀ।