ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਾਨਦਾਰ ਯੋਗਦਾਨ ਲਈ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ: ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਪੁਲਿਸ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦੋਂ ਕਿ 11 ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਪੱਧਰ ‘ਤੇ ਪੁਲਿਸ, ਫਾਇਰ ਅਤੇ ਹੋਰ ਸੇਵਾਵਾਂ ਵਿੱਚ ਸ਼ਾਨਦਾਰ ਅਤੇ ਹੋਣਹਾਰ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਪੰਜਾਬ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ। ਮੈਰੀਟੋਰੀਅਸ ਸਰਵਿਸ ਮੈਡਲ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਇੰਸਪੈਕਟਰ ਜਨਰਲ ਬਾਬੂ ਲਾਲ ਮੀਨਾ, ਇੰਸਪੈਕਟਰ ਜਨਰਲ ਐਸ ਭੂਪਤੀ, ਡੀ.ਐਸ.ਪੀ. ਸੁਭਾਸ਼ ਚੰਦ, ਡੀ.ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ, ਡੀ.ਐਸ.ਪੀ. ਸੰਜੀਵ ਕੁਮਾਰ, ਏ.ਸੀ.ਪੀ. ਗਗਨਦੀਪ ਸਿੰਘ, ਏ.ਐਸ.ਆਈ. ਨਿਰਮਲ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਰਸ਼ਪਾਲ ਸਿੰਘ ਅਤੇ ਐਸ.ਪੀ ਨਵਰੇਤ ਸ਼ਾਮਲ ਹਨ।ਐਸ.ਪੀ (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ-2026 ਦੇ ਮੌਕੇ ‘ਤੇ ਐਸ.ਪੀ.(ਡੀ) ਖੰਨਾ ਪਵਨਜੀਤ ਨੂੰ ਉਨ੍ਹਾਂ ਦੀ ਸ਼ਾਨਦਾਰ ਪੁਲਿਸ ਸੇਵਾ, ਡਿਊਟੀ ਪ੍ਰਤੀ ਸਮਰਪਣ, ਡਿਊਟੀ ਪ੍ਰਤੀ ਲਗਨ ਅਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਕਾਰੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।ਸੀਨੀਅਰ ਪੁਲਿਸ ਕਪਤਾਨ ਖੰਨਾ ਡਾ.ਦਰਪਨ ਆਹਲੂਵਾਲੀਆ ਨੇ ਪਵਨਜੀਤ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਸਖ਼ਤ ਮਿਹਨਤ, ਡਿਊਟੀ ਪ੍ਰਤੀ ਵਚਨਬੱਧਤਾ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ।