ਚੰਡੀਗੜ੍ਹ ਦੇ ਸਾਰੇ ਸਕੂਲਾਂ ‘ਚ ਸੋਮਵਾਰ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ
ਪੰਜਾਬ : ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਖਾਸ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪ੍ਰਸ਼ਾਸਨ ਨੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਤਿਰੰਗਾ ਲਹਿਰਾਇਆ।ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਜਾਣੇ-ਅਣਜਾਣੇ ਆਜ਼ਾਦੀ ਘੁਲਾਟੀਆਂ, ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਹਰ ਭਾਰਤੀ ਲਈ ਮਾਣ, ਸ਼ੁਕਰਗੁਜ਼ਾਰੀ ਅਤੇ ਆਤਮ ਨਿਰੀਖਣ ਦਾ ਮੌਕਾ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
SikhDiary