ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਅੱਜ ਰਹੇਗੀ ਸਥਾਨਕ ਛੁੱਟੀ, ਡੀ.ਸੀ. ਨੇ ਜਾਰੀ ਕੀਤਾ ਹੁਕਮ
ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ 15 ਅਗਸਤ 2026 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ, 17 ਅਗਸਤ, 2026 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚੱਲਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ।
SikhDiary