ਤਰਨਤਾਰਨ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਮੌਤ
ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿੱਚ ਚੱਲ ਰਹੇ ਸਾਲਾਨਾ ਜੋੜ ਮੇਲਾ ਦੇਖਣ ਜਾ ਰਹੇ ਤਿੰਨ ਨਾਬਾਲਗਾਂ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਭਿੱਖੀਵਿੰਡ ਵਿੱਚ ਬੀ.ਐਸ.ਐਫ. ਕੈਂਪ ਨੇੜੇ ਲਗਭਗ ਰਾਤ 2 ਵਜੇ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਇੱਕ ਇੱਕ ਮੋਟਰਸਾਈਕਲ ਅਤੇ ਐਕਟਿਵਾ ਵਿਚਕਾਰ ਸਿੱਧੀ ਟੱਕਰ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਦਨਾਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨ ਨਾਬਾਲਗਾਂ ਦੀ ਪਛਾਣ ਕਰ ਲਈ ਗਈ ਹੈ। ਮ੍ਰਿਤਕਾਂ ਵਿੱਚ ਅਭੀਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ ਪਿੰਡ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ, ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆਂ ਕਲਾਂ ਸ਼ਾਮਲ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਿਸ ਮਾਮਲੇ ਦੀ ਅੱਗੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
SikhDiary