ਖੰਨਾ ’ਚ ਦਿਨ-ਦਿਹਾੜੇ 15 ਲੱਖ ਲੁੱਟ ਦੀ ਵਾਰਦਾਤ

ਖੰਨਾ: ਖੰਨਾ ਵਿੱਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਨਿਹੰਗ ਬਾਣੇ ਵਿੱਚ ਆਏ ਦੋ ਵਿਅਕਤੀਆਂ ਨੇ ਇੱਕ ਆੜ੍ਹਤੀ ਕੋਲੋਂ 15 ਲੱਖ ਰੁਪਏ ਦੀ ਨਕਦੀ ਅਤੇ ਕਾਰ ਲੁੱਟ ਲਈ। ਹਾਲਾਂਕਿ, ਖੰਨਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਰੀਬ ਇੱਕ ਘੰਟੇ ਦੇ ਅੰਦਰ ਹੀ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।ਜਾਣਕਾਰੀ ਅਨੁਸਾਰ, ਵਾਰਦਾਤ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਜਾਂਚ ਸ਼ੁਰੂ ਕੀਤੀ ਅਤੇ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੁੱਟੇ ਗਏ 15 ਲੱਖ ਰੁਪਏ, ਕਾਰ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਦੇਸੀ ਕੱਟਾ ਵੀ ਬਰਾਮਦ ਕੀਤਾ ਹੈ।ਪੁਲਿਸ ਦੀ ਇਸ ਤੁਰੰਤ ਕਾਰਵਾਈ ਨਾਲ ਲੁੱਟ ਦੀ ਵਾਰਦਾਤ ਨੂੰ ਥੋੜ੍ਹੇ ਸਮੇਂ ਵਿੱਚ ਸੁਲਝਾ ਲਿਆ ਗਿਆ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।