ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੂੰ ਹਾਲੇ ਤੱਕ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਕਾਰਵਾਈ ਨੂੰ ਚੁਣੌਤੀ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੇਰੀ ਕਾਰਵਾਈ ਅਤੇ ਹਦਾਇਤਾਂ ਲਈ ਪੂਰਾ ਮਾਮਲਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਭੇਜਣ ਦੇ ਹੁਕਮ ਦਿੱਤੇ ਹਨ।